ਸਿਹਤ ਮੰਤਰੀ ਨੇ ਜਲੰਧਰ 'ਚ ਕਮਿਊਨਿਟੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ - Urban Community Health Centers
ਜਲੰਧਰ: ਸ਼ਹਿਰ ਵਿੱਚ ਬਣਨ ਵਾਲੇ 3 ਸ਼ਹਿਰੀ ਸਮੁਦਾਇਕ ਸਿਹਤ ਕੇਂਦਰਾਂ ਦਾ ਉਦਘਾਟਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਇਨ੍ਹਾਂ ਸਿਹਤ ਕੇਂਦਰਾਂ ਦੇ ਬਣਨ ਨਾਲ ਸ਼ਹਿਰ ਵਾਸੀ ਨੂੰ ਵਧੀਆ ਸਿਹਤ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਕੋਰੋਨਾ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ 'ਤੇ ਵੀ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।