ਆਪਣੀਆਂ ਮੰਗਾਂ ਨੂੰ ਲੈ ਕੇ ਸਿਹਤ ਕਰਮੀ ਬੈਠੇ ਭੁੱਖ ਹੜਤਾਲ 'ਤੇ
ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਕੱਚੇ ਸਿਹਤ ਕਰਮੀ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ 'ਤੇ ਹਨ। ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿੱਚ ਵੀ ਐੱਨਐੱਚਐੱਮ, ਮਲਟੀ ਪਰਪਜ਼ ਹੈਲਥ ਵਰਕਰ (ਫੀਮੇਲ ਅਤੇ ਮੇਲ) ਨੇ ਆਪਣੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਸਿਹਤ ਮੁਲਾਜ਼ਮ ਕਮੇਟੀ ਦੀ ਜ਼ਿਲ੍ਹਾ ਕਨਵੀਨਰ ਹਸੀਨਾ ਬੇਗਮ ਨੇ ਕਿਹਾ ਕਿ ਸਰਕਾਰ ਸਾਡੇ ਵਿਕਤਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਿਗੂਣੀਆਂ ਤਨਖਾਹਾਂ 'ਤੇ ਕਈ ਸਾਲਾਂ ਤੋਂ ਕੱਚੇ ਤੌਰ 'ਤੇ ਕੰਮ ਰਹੇ ਹਾਂ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੂੰ ਤੁਰੰਤ ਪੱਕੇ ਕਰੇ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਸੰਕਟ ਵਿੱਚ ਪਹਿਲੀ ਕਤਾਰ ਵਿੱਚ ਖੜ੍ਹੇ ਹੋ ਕੇ ਡਿਊਟੀ ਨਿਭਾਈ ਹੈ ਪਰ ਸਰਕਾਰ ਨੇ ਸਾਡੀ ਇਸ ਮਿਹਨਤ ਦਾ ਮੁੱਲ ਵੀ ਨਹੀਂ ਮੋੜਿਆ।