ਹੈਲਥ ਵਰਕਰਾਂ ਨੇ ਪੰਜਾਬ ਪੱਧਰ 'ਤੇ ਪੰਜਾਬ ਸਰਕਾਰ ਦੇ ਖਿਲਾਫ਼ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ: ਇੱਕ ਪਾਸੇ ਜਿੱਥੇ ਪੂਰੇ ਪੰਜਾਬ ਵਿੱਚ ਵੱਖ ਵੱਖ ਵਰਗਾਂ ਦੇ ਮੁਲਾਜ਼ਮ ਆਪਣੇ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਮਲਟੀਪਰਪਜ਼ ਹੈਲਥ ਵਰਕਰਾਂ ਨੇ ਵੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਅੰਮ੍ਰਿਤਸਰ ਵਿੱਚ ਡਿਪਟੀ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਦਾ ਘਿਰਾਓ ਕੀਤਾ। ਹੈਲਥ ਵਰਕਰਾਂ ਨੇ ਕਿਹਾ ਕਿ ਕਰੋਨਾ ਸਮੇਂ ਦੌਰਾਨ ਆਪਣੀਆਂ ਜਾਨਾਂ ਜੋਖਿਮ 'ਚ ਪਾ ਕੇ ਪੰਜਾਬ ਵਾਸੀਆਂ ਲਈ ਸੇਵਾ ਕੀਤੀ। ਪਰ ਸਰਕਾਰ ਵਲੋਂ ਉਹਨਾਂ ਨੂੰ ਮਿਲ ਰਹੇ ਤਨਖਾਹਾਂ ਦੇ ਨਾਲ ਮਿਲ ਰਹੇ ਭੱਤੇ ਕੱਟੇ ਜਾ ਰਹੇ। ਇਸ ਲਈ ਅੱਜ ਅਸੀਂ ਆਪਣੇ ਹੱਕ ਲੈਣ ਲਈ ਪ੍ਰਦਰਸ਼ਨ ਕਰ ਰਹੇ ਹਾਂ ਜਿਸ ਦੇ ਚਲਦੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ।