ਬਠਿੰਡਾ: ਹੈਲਥ ਵਰਕਰਸ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
ਬਠਿੰਡਾ: ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਹਾਲ ਹੀ ਵਿੱਚ ਕੈਪਟਨ ਸਰਕਾਰ ਵੱਲੋਂ ਕੈਬਿਨੇਟ ਮੀਟਿੰਗ ਵਿੱਚ ਸਿਹਤ ਵਿਭਾਗ ਦੀਆਂ 600 ਪੋਸਟਾਂ ਕੱਢੀਆਂ ਗਈਆਂ, ਜਿਸ ਨੂੰ ਲੈ ਕੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਥਾਂ-ਥਾਂ ਪ੍ਰਦਰਸ਼ਨ ਕਰ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜੋ ਮੁਲਾਜ਼ਮ ਪਹਿਲਾਂ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ਉੱਤੇ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ, ਨਾ ਕਿ ਨਵੇਂ ਲੋਕਾਂ ਨੂੰ। ਉਨ੍ਹਾਂ ਕਿਹਾ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਉਹ ਅਣਮਿੱਥੇ ਸਮੇਂ ਤੱਕ ਪ੍ਰਦਰਸ਼ਨ ਕਰਨਗੇ।