ਟੈਟੂ ਕਲਾਕਾਰ ਕਮਲਜੀਤ ਤੇ ਦੀਪਕ ਮਾਮਲੇ ਦੀ 14 ਸਤੰਬਰ ਨੂੰ ਹੋਵੇਗੀ ਸੁਣਵਾਈ - ਬਾਂਦਰ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਚੰਡੀਗੜ੍ਹ: ਟੈਟੂ ਕਲਾਕਾਰ ਕਮਲਜੀਤ ਸਿੰਘ ਤੇ ਉਸ ਦੇ ਮੈਨੇਜਰ ਦੀਪਕ ਵੋਹਰਾ ਦੇ ਖ਼ਿਲਾਫ਼ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਚੰਡੀਗੜ੍ਹ ਦੇ ਜੰਗਲਾਤ ਵਿਭਾਗ ਵੱਲੋਂ ਦਾਇਰ ਪੀਟਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ 14 ਸਤੰਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ ਇਨ੍ਹਾਂ ਦੋਵਾਂ 'ਤੇ ਗ਼ਲਤ ਤਰੀਕੇ ਨਾਲ ਜੰਗਲੀ ਜੀਵ ਨੂੰ ਆਪਣੇ ਕੋਲ ਰੱਖਣ ਦੇ ਇਲਜ਼ਾਮ ਹਨ। ਇਨ੍ਹਾਂ ਦੋਵਾਂ ਦੀ ਬਾਂਦਰ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ।