ਭਾਰੀ ਮੀਂਹ ਪੈਣ ਕਾਰਨ ਕਿਸਾਨ ਪਰੇਸ਼ਾਨ - ਫਿਰੋਜ਼ਪੁਰ
ਫਿਰੋਜ਼ਪੁਰ: ਸੂਬੇ ਦੇ ਵੱਖ-ਵੱਖ ਥਾਵਾਂ ’ਤੇ ਮੌਸਮ ਦਾ ਮਿਜ਼ਾਜ ਬਦਲਿਆ। ਇਸੇ ਦੇ ਚੱਲਦੇ ਫਿਰੋਜ਼ਪੁਰ ’ਚ ਵੀ ਭਾਰੀ ਮੀਂਹ ਪਿਾ। ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਕਿਸਾਨ ਆਪਣੀ ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ ਆ ਰਹੇ ਹਨ। ਪਰ ਮੀਂਹ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਹੋਰ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚਲੀਆਂ ਤਾਂ ਉਨ੍ਹਾਂ ਦੀ ਫਸਲ ਖਰਾਬ ਹੋ ਸਕਦੀ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਮੰਡੀਆਂ ਚ ਉਨ੍ਹਾਂ ਦੀ ਫਸਲ ਖੁੱਲ੍ਹ ਆਸਮਾਨ ਥੱਲੇ ਪਈ ਹੈ ਜਿਸ ਕਾਰਨ ਉਨ੍ਹਾਂ ਚਿੰਤਾ ਸਤਾ ਰਹੀ ਹੈ।