ਹਾਈ ਕੋਰਟ 'ਚ ਅਗਸਤ 'ਚ ਲੱਗਣ ਵਾਲੇ ਕੇਸਾਂ ਦੀ ਸੁਣਵਾਈ ਨਵੰਬਰ ਤੇ ਦਸੰਬਰ ਤੱਕ ਮੁਲਵਤੀ - ਚੰਡੀਗੜ੍ਹ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਨੇ ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਅਗਸਤ ਵਿੱਚ ਲੱਗਣ ਵਾਲੇ ਕੇਸਾਂ ਦੀ ਸੁਣਵਾਈ ਨੂੰ ਨਵੰਬਰ ਅਤੇ ਦਸੰਬਰ ਤੱਕ ਮੁਲਵਤੀ ਕਰ ਦਿੱਤਾ ਹੈ। ਹਾਈ ਕੋਰਟ ਦੀ ਪ੍ਰਬੰਧਕੀ ਕਮੇਟੀ ਨੇ ਇਹ ਫੈਸਲਾ ਲਿਆ ਹੈ। ਕਮੇਟੀ ਦਾ ਕਹਿਣਾ ਹੈ ਕਿ ਇਹ ਫੈਸਲਾ ਹਾਈ ਕੋਰਟ ਦੇ ਜੱਜਾਂ, ਵਕੀਲਾਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਲਿਆ ਹੈ।