ਲਾਸ਼ਾਂ ਦੀ ਅਦਲਾ ਬਦਲੀ ਮਾਮਲਾ, ਹਾਈ ਕੋਰਟ ਨੇ ਜਾਂਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਦਿੱਤੀ - Corpse exchange case
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿੱਚੋਂ ਪ੍ਰੀਤਮ ਸਿੰਘ ਅਤੇ ਪਦਮਾ ਦੀਆਂ ਲਾਸ਼ਾ ਦੀ ਅਦਲਾ ਬਦਲੀ 'ਤੇ ਸਖ਼ਤ ਸਟੈਂਡ ਲਿਆ ਹੈ। ਅਦਾਲਤ ਨੇ ਇਸ ਮਾਮਲੇ ਦੀ ਜਾਂਚ ਐੱਸਡੀਐੱਮ ਅੰਮ੍ਰਿਤਸਰ-2 ਤੋਂ ਲੈ ਕੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੂੰ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਕੋਰੋਨਾ ਮਹਾਂਮਰੀ ਦੌਰਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਸਾਹਮਣੇ ਆਉਣਾ ਕਈ ਤਰ੍ਹਾਂ ਦੇ ਸ਼ੰਕੇ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਅੰਗਾਂ ਦੀ ਤਸਕਰੀ ਦੀਆਂ ਖ਼ਬਰਾਂ ਕੋਰੋਨਾ ਦੇ ਦੌਰ ਵਿੱਚ ਆਮ ਹੋ ਗਈਆਂ ਹਨ। ਇਸ ਕਾਰਨ ਇਸ ਮਾਮਲੇ ਦੀ ਜਾਂਚ ਜ਼ਰੂਰੀ ਹੈ।