ਗੁੰਡਾ ਟੈਕਸ ਵਸੂਲੇ ਜਾਣ ਦੇ ਮਾਮਲੇ 'ਚ ਹਾਈ ਕੋਰਟ ਨੇ ਸੀਬੀਆਈ ਤੋਂ ਮੰਗੀ ਟਿੱਪਣੀ - ਪੰਜਾਬ ਅਤੇ ਹਰਿਆਣਾ ਹਾਈ ਕੋਰਟ
ਚੰਡੀਗੜ੍ਹ: ਪੰਜਾਬ ਵਿੱਚ ਗੁੰਡਾ ਟੈਕਸ ਵਸੂਲਣ ਦੀ ਘਟਨਾ ਬਾਰੇ ਇੱਕ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਇਹ ਪਟੀਸ਼ਨ ਰੂਪਨਗਰ ਜ਼ਿਲ੍ਹੇ ਵਿੱਚ ਗੁੰਡਾ ਟੈਕਸ ਵਸੂਲਣ ਦੇ ਵਿਰੁੱਧ ਦਾਖ਼ਲ ਕੀਤੀ ਗਈ। ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਸੀਬੀਆਈ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਸਾਰੇ ਵਰਤਾਰੇ ਬਾਰੇ ਜਾਂਚ ਦੀ ਸੰਭਾਵਨਾ 'ਤੇ 15 ਅਕਤੂਬਰ ਤੱਕ ਟਿੱਪਣੀਆਂ ਦੇਣ ਲਈ ਕਿਹਾ ਹੈ।