ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁਲਾਜ਼ਮਾਂ ਦੀ ਸਪੈਸ਼ਲ ਤਨਖਾਹ ਰੋਕੇ ਜਾਣ ਦੇ ਫੈਸਲੇ 'ਤੇ ਹਾਈ ਕੋਰਟ ਨੇ ਲਾਈ ਰੋਕ
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਦਿੱਤੀ ਜਾਣ ਵਾਲੀ ਖਾਸ ਤਨਖਾਹ 'ਤੇ ਬੋਰਡ ਦੇ 2012 ਵਿੱਚ ਕਾਰਜਾਰਕੀ ਚੇਅਰਮੈਨ ਨੇ ਰੋਕ ਲਾ ਦਿੱਤੀ ਸੀ। ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 1 ਜੂਨ 2012 ਦੇ ਦੇ ਕਾਰਜਕਾਰੀ ਚੇਅਰਮੈਨ ਦੇ ਤਨਖਾਹ ਰੋਕਣ ਦੇ ਫੈਸਲੇ 'ਤੇ ਰੋਕ ਲਾ ਦਿੱਤੀ ਹੈ, ਪੰਜਾਬ ਸਰਕਾਰ ਅਤੇ ਸਿੱਖਿਆ ਬੋਰਡ ਨੂੰ ਨੋਟਿਸ ਜਾਰੀ ਕੀਤਾ ਹੈ। ਬੋਰਡ ਦੇ ਚੇਅਰਮੈਨ ਅਤੇ ਸਕੱਤਰ ਨੂੰ ਵੀ ਅਦਾਲਤ ਨੇ ਤਲਬ ਕੀਤਾ ਹੈ।