ਇਤਿਹਾਸਕ ਨਗਰ ਸ੍ਰੀ ਦਮਦਮਾ ਸਾਹਿਬ ਹੋਇਆ ਪੂਰਨ ਤੌਰ ਉੱਤੇ ਬੰਦ
ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੇ ਤੀਜੇ ਦਿਨ ਵੀ ਨਗਰ ਤਲਵੰਡੀ ਸਾਬੋ ਪੂਰਨ ਤੌਰ ਉੱਤੇ ਬੰਦ ਰਿਹਾ ਹੈ। ਇਸ ਦੇ ਨਾਲ ਹੀ ਜੋ 21 ਸ਼ਰਧਾਲੂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਰਸ਼ਨ ਕਰਨ ਲਈ ਗਏ ਸੀ, ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ 14 ਦਿਨਾਂ ਲਈ ਘਰਾਂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਜੋ ਵੀ ਦੁਕਾਨਾਂ ਖੁੱਲ੍ਹੀਆਂ ਸਨ, ਉਹ ਪੁਲਿਸ ਵੱਲੋਂ ਬੰਦ ਕਰਵਾ ਦਿੱਤੀਆਂ ਗਈਆਂ ਹਨ।