ਪੁਲਿਸ ਨੇ ਹਿਜ਼ਬੁੱਲ ਮੁਜਾਹਿਦੀਨ ਦੇ ਅੱਤਵਾਦੀ ਹਿਲਾਲ ਅਹਿਮਦ ਨੂੰ ਅਦਾਲਤ 'ਚ ਕੀਤਾ ਪੇਸ਼ - ਅੰਮ੍ਰਿਤਸਰ ਪੁਲਿਸ
ਅੰਮ੍ਰਿਤਸਰ: ਬੀਤੇ ਦਿਨੀਂ ਪੁਲਿਸ ਨੇ ਹਿੱਜਬੁੱਲ ਮੁਜਾਹਿਦੀਨ ਦੇ ਅੱਤਵਾਦੀ ਹਿਲਾਲ ਅਹਿਮਦ ਨੂੰ 29 ਲੱਖ ਦੀ ਨਕਦੀ ਸਮੇਤ ਕਾਬੂ ਕੀਤਾ ਸੀ। ਹਿਲਾਲ ਨੂੰ ਅੱਜ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਪੁਲਿਸ ਨੂੰ 4 ਹੋਰ ਦਿਨਾਂ ਦਾ ਰਿਮਾਂਡ ਦੇ ਦਿੱਤਾ। ਪੁਲਿਸ ਇਸ ਮਾਮਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦੇਣ ਤੋਂ ਇਨਕਾਰ ਦਿੱਤਾ।