ਸਮਾਜ ਸੇਵੀ ਲੋਕਾਂ ਅਤੇ ਪੁਲਿਸ ਵਾਲਿਆਂ ਨੂੰ ਵਿਧਾਇਕ ਰਜਿੰਦਰ ਬੇਰੀ ਵੱਲੋਂ ਕੀਤਾ ਗਿਆ ਸਨਮਾਨਿਤ - ਜਲੰਧਰ ਪੁਲਿਸ
ਜਲੰਧਰ: ਸੈਂਟਰਲ ਵਿਧਾਇਕ ਰਜਿੰਦਰ ਬੇਰੀ ਅਤੇ ਕੌਂਸਲਰ ਸ਼ੈਰੀ ਚੱਡਾ ਵੱਲੋਂ ਪੁਲਿਸ ਵਾਲਿਆਂ ਨੂੰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਨੂੰ ਕੋਰੋਨਾ ਯੋਧਾ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਕੋਰੋਨਾ ਦੌਰਾਨ ਜਿੱਥੇ ਪੁਲਿਸ ਵਾਲਿਆਂ ਨੇ ਦਿਨ-ਰਾਤ ਲੋਕਾਂ ਦੀ ਸੇਵਾ ਕਰਦੇ ਹੋਏ ਆਪਣੀ ਡਿਊਟੀ ਨਿਭਾਈ ਹੈ, ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਲੋਕਾਂ ਦੀ ਸੇਵਾ ਵਿੱਚ ਕਿਸੇ ਤਰ੍ਹਾਂ ਦੀ ਵੀ ਕੋਈ ਕਸਰ ਨਹੀਂ ਛੱਡੀ ਗਈ ਸੀ। ਜਦੋਂ ਸਭ ਲੋਕਾਂ ਦੇ ਲੌਕਡਾਊਨ ਕਰਕੇ ਕਾਰੋਬਾਰ ਨੌਕਰੀਆਂ 'ਤੇ ਨਹੀਂ ਜਾ ਹੋ ਰਿਹਾ ਸੀ। ਉਸ ਦੌਰਾਨ ਲੋਕਾਂ ਨੂੰ ਆਪਣੇ ਘਰ ਦਾ ਖਰਚਾ ਚਲਾਉਣਾ ਬੇਹੱਦ ਮੁਸ਼ਕਿਲ ਹੋਇਆ ਪਿਆ ਸੀ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਸਮੇਂ-ਸਮੇਂ ਸਿਰ ਲੰਗਰ ਅਤੇ ਹਰ ਇੱਕ ਤਰ੍ਹਾਂ ਦੀ ਸਹੂਲਤ ਦਿੱਤੀ ਗਈ, ਜਿਸ ਦੇ ਚੱਲਦੇ ਅੱਜ ਯਾਨਿ ਆਜ਼ਾਦੀ ਦਿਵਸ ਮੌਕੇ ਵਿਧਾਇਕ ਰਾਜਿੰਦਰ ਬੇਰੀ ਅਤੇ ਕੌਂਸਲਰ ਸ਼ੈਰੀ ਚੱਡਾ ਵੱਲੋਂ ਪੁਲਿਸ ਵਾਲਿਆਂ ਨੂੰ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਰਕਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।