ਹੁਸ਼ਿਆਰਪੁਰ ਦੇ ਐੱਸਡੀਐੱਮ ਤੇ ਨਗਰ ਨਿਗਮ ਦੇ ਕਮਿਸ਼ਨਰ ਨੂੰ ਹੋਇਆ ਕੋਰੋਨਾ - ਕੋਰੋਨਾ ਪੌਜ਼ੀਟਿਵ
ਹਸ਼ਿਆਰਪੁਰ: ਕੋਰੋਨਾ ਦੇ ਕਹਿਰ ਨੇ ਜ਼ਿਲ੍ਹੇ ਦੇ ਪ੍ਰਸ਼ਾਸਨ ਨੂੰ ਵੀ ਨਹੀਂ ਬਖਸ਼ਿਆ। ਹੁਸ਼ਿਆਰਪੁਰ ਦੇ ਐੱਸਡੀਐੱਮ ਅਤੇ ਨਗਰ ਨਿਗਮ ਕਮਿਸ਼ਨਰ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ। ਸਿਵਲ ਸਰਜਨ ਜਸਵੀਰ ਸਿੰਘ ਨੇ ਦੱਸਿਆ ਕਿ ਐੱਸਡੀਐੱਮ ਹਸ਼ਿਆਰਪੁਰ ਅਮਿਤ ਮਹਾਜਨ ਅਤੇ ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਕੋਰੋਨਾ ਤੋਂ ਪੀੜਤ ਪਾਏ ਗਏ ਹਨ।