ਨਜਾਇਜ ਸਬੰਧਾਂ ਨੇ ਉਜਾੜਿਆ ਇੱਕ ਹੋਰ ਘਰ
ਲੁਧਿਆਣਾ: ਜ਼ਿਲ੍ਹੇ ਚ ਪੁਲਿਸ ਵੱਲੋਂ ਅੰਨ੍ਹੇਵਾਹ ਕਤਲ ਦੀ ਗੁੱਥੀ ਨੂੰ ਸੁਲਝਾਉਣ ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ ਜਿਸ ਸਬੰਧ ਚ ਉਨ੍ਹਾਂ ਨੇ ਡੇਹਲੋਂ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਮ੍ਰਿਤਕ ਵਿਅਕਤੀ ਦੇ ਸਿਰ ਚ ਸੱਟਾਂ ਵੱਜੀਆਂ ਹੋਈਆਂ ਸੀ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜਾਂਚ ਕੀਤੀ ਗਈ। ਮਾਮਲੇ ਦੀ ਜਾਂਚ ਕਰਦੇ ਹੋਏ ਉਨ੍ਹਾਂ ਨੇ ਮ੍ਰਿਤਕ ਦੀ ਪਤਨੀ ਅਤੇ ਜੀਜੇ ਨੂੰ ਗ੍ਰਿਫਤਾਰ ਕਰ ਲਿਆ ਹੈ। ਸਾਹਮਣੇ ਆਇਆ ਹੈ ਕਿ ਮ੍ਰਿਤਕ ਦੀ ਪਤਨੀ ਦੇ ਜੀਜੇ ਨਾਲ ਨਾਜਾਇਜ਼ ਸਬੰਧਾਂ ਦੇ ਚੱਲਦੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਫਿਲਹਾਲ ਉਨ੍ਹਾਂ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਥਿਆਰ ਵੀ ਬਰਾਮਦ ਕਰ ਲਿਆ ਹੈ ਅਤੇ ਦੋਹਾਂ ਨੂੰ ਅਦਾਲਤ ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।