ਗ਼ੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਹਾਈ ਕੋਰਟ 'ਚ ਕਈ ਕੇਸ ਲਟਕੇ - ਗ਼ੈਰ-ਕਾਨੂੰਨੀ ਮਾਇਨਿੰਗ ਨੂੰ ਲੈ ਕੇ ਹਾਈਕੋਰਟ 'ਚ ਕਈ ਕੇਸ ਲਟਕੇ
ਚੰਡੀਗੜ੍ਹ : ਪੰਜਾਬ ਦੇ ਫ਼ਿਰੋਜ਼ਪੁਰ ਦੇ ਪਿੰਡ ਬਸਤੀ ਖੁਸ਼ਹਾਲ ਸਿੰਘ ਮਾਨੋਚਾਹਲ ਵਿਖੇ ਮੱਲਾਂਵਾਲਾ ਨਦੀ ਵਿੱਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪਿੰਡ ਦੇ ਹੀ ਗੁਰਪਿੰਦਰ ਸਿੰਘ ਵੱਲੋਂ ਰੇਤ-ਮਾਫ਼ੀਆ ਵਿਰੁੱਧ ਸ਼ਿਕਾਇਤ ਕੀਤੀ ਗਈ ਸੀ। ਇਸ ਨੂੰ ਲੈ ਕੇ ਕਾਰਵਾਈ ਕਰਨ ਦੀ ਬਜਾਏ ਪਿੰਡ ਦੇ ਸਰਪੰਚ ਵੱਲੋਂ ਗੁਰਪਿੰਦਰ ਸਿੰਘ ਉੱਤੇ ਹੀ ਐੱਫਆਈਆਰ ਦਰਜ ਕਰਾ ਦਿੱਤੀ ਗਈ। ਇਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਅਤੇ ਅਗਲੀ ਸੁਣਵਾਈ ਉੱਤੇ ਐੱਸਐੱਸਪੀ ਫ਼ਿਰੋਜ਼ਪੁਰ ਨੂੰ ਹਾਈ ਕੋਰਟ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 2 ਮਾਰਚ ਨੂੰ ਹੋਵੇਗੀ।