ਹੈਰੀਟੇਜ ਸਟ੍ਰੀਟ ਸਮੱਸਿਆ: ਪੁਲਿਸ ਕਮਿਸ਼ਨਰ ਹੋਏ 'ਪਾਣੀ-ਪਾਣੀ' - ਪੁਲਿਸ ਕਮਿਸ਼ਨਰ
ਅੰਮ੍ਰਿਤਸਰ: ਜ਼ਿਲ੍ਹੇ ਚ ਨਵ ਨਿਯੁਕਤ ਪੁਲਿਸ ਕਮਿਸ਼ਨਰ ਵਿਕਰਮਜੀਤ ਸਿੰਘ ਦੁੱਗਲ ਹੈਰੀਟੇਜ ਸਟ੍ਰੀਟ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਬਰਸਾਤੀ ਪਾਣੀ ਦੇ ਥਾਂ-ਥਾਂ ਖੜੇ ਹੋਣ ਕਾਰਨ ਨੰਗੇ ਪੈਰੀ ਹੈਰੀਟੇਜ ਸਟ੍ਰੀਟ ਦਾ ਦੌਰਾ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਵਿਕਰਮਜੀਤ ਸਿੰਘ ਦੁੱਗਲ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੈਰੀਟੇਜ ਸਟ੍ਰੀਟ ਵਿਖੇ ਬਰਸਾਤੀ ਪਾਣੀ ਕਾਰਨ ਟ੍ਰੈਫਿਕ ਦੀ ਸਮੱਸਿਆ ਆ ਰਹੀ ਹੈ ਜਿਸ ਤੋਂ ਨਿਜਾਤ ਦਿਵਾਉਣ ਦੇ ਲਈ ਉਨ੍ਹਾਂ ਵੱਲੋਂ ਇੱਥੇ ਦੌਰਾ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਮੁੱਢਲੀ ਜਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ।