ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕਿਸਾਨਾਂ ਨੇ ਕੀਤਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਕੋਠੀ ਦਾ ਘਿਰਾਓ - Kisan Union
ਸ੍ਰੀ ਫਤਿਹਗੜ੍ਹ ਸਾਹਿਬ: ਝੋਨੇ ਦੀ ਖ਼ਰੀਦ 11 ਸਤੰਬਰ ਤੋਂ ਸ਼ੁਰੂ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਹਾਰ ਵਿਧਾਨ ਸਭਾ ਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦੀ ਕੀਤੀ ਗਈ ਕਾਲ 'ਤੇ ਅੱਜ ਫਤਿਹਗਡ਼੍ਹ ਸਾਹਿਬ ਦੇ ਕਿਸਾਨਾਂ ਵੱਲੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਵੀ ਘਿਰਾਓ ਕੀਤਾ ਗਿਆ।ਇਸ ਮੌਕੇ ਬੋਲਦਿਆਂ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪਹਿਲਾਂ ਹਰੇਕ ਸਾਲ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਜਾਂਦੀ ਸੀ। ਪ੍ਰੰਤੂ ਇਸ ਵਾਰ ਇਸ ਖਰੀਦ ਦਾ ਸਮਾਂ ਵਧਾਉਣ ਕਰਕੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਫਿਰ ਵੀ ਸਰਕਾਰ ਵੱਲੋਂ ਖਰੀਦ ਅੱਗੇ ਪਾ ਦਿੱਤੇ ਜਾਣ ਦੇ ਰੋਸ ਵਜੋਂ ਅੱਜ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਹੋਰ ਮੰਡੀਆਂ ਵਿੱਚ ਰੁਲਣਾ ਨਾ ਪਵੇ।