ਕਲਯੁੱਗੀ ਪੁੱਤ ਨੇ ਪਿਓ ਦਾ ਕੀਤਾ ਕਤਲ, ਜਾਣੋ ਪੂਰਾ ਮਾਮਲਾ - ਜਲੰਧਰ
ਜਲੰਧਰ: ਫਗਵਾੜਾ ਦੇ ਪਿੰਡ ਭੁੱਲ ਰਾਏ ’ਚ ਸਤੰਬਰ ਦੀ 25 ਤਰੀਕ ਨੂੰ ਇੱਕ ਬਜ਼ੁਰਗ ਵਿਅਕਤੀ ਦੀ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਚ ਪੁਲਿਸ ਨੇ ਮੁਸਤੈਦੀ ਨਾਲ ਜਾਂਚ ਕਰਦੇ ਹੋਏ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੂੰ ਕਾਬੂ ਕਰ ਲਿਆ ਹੈ। ਮਾਮਲੇ ਸਬੰਧੀ ਐਸਪੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਕੀਤੀ ਤਾਂ ਪਤਾ ਚੱਲਿਆ ਕਿ ਬਜੁਰਗ ਵਿਅਕਤੀ ਦਾ ਕਤਲ ਉਸਦੇ ਹੀ ਬੇਟੇ ਨੇ ਕੀਤਾ ਸੀ। ਫਿਲਹਾਲ ਉਨ੍ਹਾਂ ਨੇ ਮਾਮਲੇ ਦੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਨਾਲ ਹੀ ਉਸਦੇ ਇੱਕ ਦੋਸਤ ਨੂੰ ਵੀ ਕਾਬੂ ਕੀਤਾ ਹੈ। ਜਦਕਿ ਉਸਦਾ ਇੱਕ ਦੋਸਤ ਫਰਾਰ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਆਪਣੇ ਪਿਤਾ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ ਪਰ ਪੈਸੇ ਨਾ ਦੇਣ ’ਤੇ ਉਸਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ।