'ਸਕਾਲਰਸ਼ਿਪ ਘਪਲਿਆਂ ਕਰਕੇ ਦਲਿਤ ਬੱਚੇ ਪੜ੍ਹਾਈ ਤੋਂ ਰਹਿ ਜਾਂਦੇ ਨੇ ਵਾਂਝੇ'
ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਘਪਲੇ ਨੂੰ ਲੈ ਕੇ ਜਲੰਧਰ ਵਿਖੇ ਵਿਦਿਆਰਥੀਆਂ ਅਤੇ ਸਫ਼ਾਈ ਚੇਅਰਮੈਨ ਚੰਦਨ ਗਰੇਵਾਲ ਨੇ ਮਿਲ ਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀ ਵਿਦਿਆਰਥਣ ਮਨਦੀਪ ਨੇ ਕਿਹਾ ਜਦੋਂ ਤੱਕ ਸਰਕਾਰ ਵਿੱਚ ਇਹੋ ਜਿਹੇ ਚੋਰ ਮੰਤਰੀ ਰਹਿਣਗੇ ਉਦੋਂ ਤੱਕ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਹੀਂ ਮਿਲੇਗੀ। ਉਨ੍ਹਾਂ ਨੇ ਕਿਹਾ ਇਨ੍ਹਾਂ ਚੋਰ ਮੰਤਰੀਆਂ ਦੇ ਕਰਕੇ ਦਲਿਤ ਵਿਦਿਆਰਥੀ ਆਪਣੀ ਪੜ੍ਹਾਈ ਪੂਰੀ ਨਹੀਂ ਕਰ ਪਾਉਂਦੇ। ਉਨ੍ਹਾਂ ਨੇ ਕਿਹਾ ਅਗਰ ਸਰਕਾਰ ਉਨ੍ਹਾਂ ਦੀ ਮੰਗਾਂ ਨਹੀਂ ਮੰਨਦੀ ਤਾਂ ਉਹ ਪ੍ਰਦਰਸ਼ਨ ਨੂੰ ਜਾਰੀ ਰੱਖਣਗੇ।