ਸਕਾਲਰਸ਼ਿਪ ਘੁਟਾਲਾ ਮਾਮਲਾ: ਜਲੰਧਰ 'ਚ ਡੀਸੀ ਦਫ਼ਤਰ ਨੂੰ ਤਾਲਾ ਲਗਾਉਣ ਪਹੁੰਚੇ ਵਿਦਿਆਰਥੀ - jalandhar students protest
ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਵਿਦਿਆਰਥੀਆਂ ਨੇ ਮੰਗਲਵਾਰ ਨੂੰ ਜਲੰਧਰ ਵਿਖੇ ਡੀਸੀ ਦਫਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਮੰਗ ਨੂੰ ਲੈ ਕੇ ਲਗਾਤਾਰ ਡੀਸੀ ਨੂੰ ਮਿਲਣ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਰ ਵਾਰ ਕੋਈ ਨਾ ਕੋਈ ਬਹਾਨਾ ਲਗਾ ਕੇ ਡੀਸੀ ਉਨ੍ਹਾਂ ਨੂੰ ਨਹੀਂ ਮਿਲ ਰਹੇ। ਇਸ ਕਰਕੇ ਉਹ ਅੱਜ ਡੀਸੀ ਦਫਤਰ ਨੂੰ ਬੰਦ ਕਰਨ ਲਈ ਤਾਲਾ ਲੈ ਕੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਕਾਲਰਸ਼ਿੱਪ ਦਾ ਮਸਲਾ ਹੱਲ ਨਹੀਂ ਹੁੰਦਾ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।