ਫਗਵਾੜਾ 'ਚ ਕੁੜੀ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ - ਜਲੰਧਰ ਦੀ ਇੱਕ ਕੁੜੀ ਨੇ ਕੀਤੀ ਖੁਦਕੁਸ਼ੀ
ਜਲੰਧਰ: ਫਗਵਾੜਾ ਦੇ ਗੋਬਿੰਦਪੁਰਾ ਮੁਹੱਲਾ ਥਾਣਾ ਸਤਨਾਮਪੁਰਾ ਵਿਖੇ ਇੱਕ ਨੌਜਵਾਨ ਕੁੜੀ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਨੇ ਅਜਿਹਾ ਕਿਉਂ ਕੀਤਾ, ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਹਾਸਿਲ ਨਹੀਂ ਹੋ ਸਕੀ। ਮੌਕੇ 'ਤੇ ਪਹੁੰਚੇ ਸਤਨਾਮਪੁਰਾ ਦੇ ਐੱਸ.ਆਈ ਬਲਵਿੰਦਰ ਰਾਏ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਗੋਬਿੰਦਪੁਰਾ ਵਿਖੇ ਇੱਕ ਨੌਜਵਾਨ ਕੁੜੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਦੋਂ ਉਸ ਨੂੰ ਸਿਵਲ ਹਸਪਤਾਲ ਵਿਖੇ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦੱਸਿਆ ਹੈ ਕਿ ਉਹਨਾਂ ਨੂੰ ਜਾਣਕਾਰੀ ਮੁਹੱਲੇ ਨਿਵਾਸੀਆਂ ਵੱਲੋਂ ਮਿਲੀ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਮ੍ਰਿਤਕ ਦੀ ਪਹਿਚਾਣ ਸਪਨਾ ਕੁਮਾਰੀ ਪੁੱਤਰੀ ਰਾਜੇਸ਼ ਸਾਹਨੀ ਵਾਸੀ ਗੋਬਿੰਦਪੁਰਾ ਵਜੋਂ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪਰਵਾਸੀ ਹਨ ਅਤੇ ਇਸ ਦੇ ਮਾਤਾ ਪਿਤਾ ਬਾਹਰ ਕੰਮ 'ਤੇ ਗਏ ਹੋਏ ਸਨ। ਉਹਨਾਂ ਨੇ ਕਿਹਾ ਕਿ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ।