ਰਾਜਪੁਰਾ ’ਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਪਹੁੰਚਾਇਆ ਨੁਕਸਾਨ - ਪ੍ਰਸ਼ਾਸਨ
ਰਾਜਪੁਰਾ: ਸ਼ਹਿਰ ਦੇ ਫੁਆਰਾ ਚੌਂਕ ਦੇ ਨਜ਼ਦੀਕ ਲੱਗੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਵਾਰ ਫੇਰ ਨੁਕਸਾਨ ਪਹੁੰਚਾਇਆ ਗਿਆ। ਜਿਸ ਨੂੰ ਲੈ ਕੇ ਵਾਲਮੀਕਿ ਭਾਈਚਾਰੇ ’ਚ ਰੋਸ ਪਾਈਆ ਜਾ ਰਿਹਾ ਹੈ ਤੇ ਉਹਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਾਲਮੀਕੀ ਭਾਈਚਾਰਾ ਮੰਗ ਕਰ ਰਿਹਾ ਹੈ ਕਿ ਮੁਲਜ਼ਮਾਂ ਨੂੰ ਜਲਦ ਫੜਿਆ ਜਾਵੇ। ਕਿਉਕਿ ਪਹਿਲਾਂ ਵੀ ਸ਼ਰਾਰਤੀ ਅਨਸਰਾਂ ਨੇ ਮੂਰਤੀ ਨੂੰ ਨੁਕਸਾਨ ਪਹੁੰਚਾਈਆ ਸੀ। ਜਿਸ ’ਚ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।