ਕੋਰੋਨਾ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੇ ਸ਼ਹਿਰ ’ਚ ਕੱਢਿਆ ਫਲੈਗ ਮਾਰਚ
ਅੰਮ੍ਰਿਤਸਰ: ਕੋਵਿਡ-19 ਨੂੰ ਲੈ ਕੇ ਸੂਬਾ ਸਰਕਾਰ ਦੀਆਂ ਨਵੀਆਂ ਹਦਾਇਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਹਨਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਸਬੰਧੀ ਅੰਮ੍ਰਿਤਸਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਸ਼ਹਿਰਵਾਸੀਆਂ ਨੂੰ ਸੂਬਾ ਸਰਕਾਰ ਦੀਆਂ ਨਵੀਆਂ ਹਦਾਇਤਾਂ ਬਾਰੇ ਜਾਣਕਾਰੀਆਂ ਦਿੰਦਿਆ ਉਹਨਾਂ ਨੂੰ ਗੈਰ ਜ਼ਰੂਰੀ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ। ਇਸ ਸਬੰਧੀ ਏ ਡੀ ਸੀ ਪੀ ਸੰਦੀਪ ਮਲਿਕ ਨੇ ਦੱਸਿਆ ਕਿ ਅਸੀਂ ਲੋਕਾਂ ਨੂੰ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕਰ ਰਹੇ ਹਾਂ ਜੇਕਰ ਕੋਈ ਸਾਥ ਨਾ ਦਵੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।