ਇਸ ਵਾਰ ਆਜ਼ਾਦੀ ਦਿਹਾੜਾ ਵੀ ਹੋਵੇਗਾ ਵਰਚੁਅਲ - ਆਜ਼ਾਦੀ ਦਿਹਾੜਾ ਚੰਡੀਗੜ੍ਹ
ਚੰਡੀਗੜ੍ਹ: 15 ਅਗਸਤ ਨੂੰ ਦੇਸ਼ ਭਰ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ, ਜਿਸ ਨੂੰ ਲੈ ਕੇ ਜਗ੍ਹਾ-ਜਗ੍ਹਾ ਤਿਆਰੀਆਂ ਕੀਤੀ ਜਾ ਰਹੀਆਂ ਹਨ। ਉੱਥੇ ਹੀ ਚੰਡੀਗੜ੍ਹ ਵਿੱਚ ਵੀ ਆਜ਼ਾਦੀ ਦਿਹਾੜੇ ਦੇ ਮੱਦੇਨੇਜ਼ਰ ਪ੍ਰਸ਼ਾਸਨ ਵੱਲੋਂ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਰੇਡ ਗਰਾਊਂਡ ਸੈਕਟਰ 17 ਵਿਖੇ ਹੋਵੇਗਾ। ਇਸ ਦੇ ਨਾਲ ਹੀ ਕੋਰੋਨਾ ਮਹਾਂਮਾਰੀ ਦੇ ਮੱਦਨਜ਼ਰ ਕੇਂਦਰ ਵੱਲੋਂ ਤੈਅ ਕੀਤੀਆਂ ਹਦਾਇਤਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਇਸ ਵਾਰ 50 ਤੋਂ ਜ਼ਿਆਦਾ ਵਿਅਕਤੀ ਸਮਾਰੋਹ ਵਿੱਚ ਸ਼ਾਮਿਲ ਨਹੀਂ ਹੋਣਗੇ। ਇਸ ਦੇ ਨਾਲ ਹੀ ਸਮਾਰੋਹ ਨੂੰ ਵਰਚੁਆਲ ਤਰੀਕੇ ਨਾਲ ਲੋਕ ਘਰ ਬੈਠ ਕੇ ਵੇਖ ਸਕਣਗੇ।