ਕਿਸਾਨੀ ਸੰਘਰਸ਼ ਦੀ ਸਫ਼ਲਤਾ ਲਈ ਕਰਾਏ ਗਏ ਸਹਿਜ਼ ਪਾਠ ਦੇ ਪਾਏ ਗਏ ਭੋਗ - Kirtan Darbar
ਲੁਧਿਆਣਾ: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਨੇ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਵੱਲੋਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਸਫ਼ਲਤਾ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸਾਂਤੀ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਦਾ ਓਟ ਆਸਰਾ ਲੈਂਦਿਆਂ, ਇਲਾਹੀ ਬਾਣੀ ਦੇ ਸਹਿਜ਼ ਪਾਠ ਪ੍ਰਕਾਸ਼ ਕਰਵਾਏ ਗਏ। ਅੱਜ ਜਿਨ੍ਹਾਂ ਦੇ ਅੱਜ ਭੋਗ ਪਾਏ ਗਏ, ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਦੌਰਾਨ ਪ੍ਰੇਮ ਸਿੰਘ ਮਦਾਨ ਤੇ ਗੁਰਮੀਤ ਸਿੰਘ ਦੇ ਜੱਥੇ ਵੱਲੋਂ ਰਸ਼ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।