ਭਲਕੇ ਸ਼ਾਹੀ ਸ਼ਹਿਰ ਪਟਿਆਲਾ 'ਚ ਫਸਣਗੇ ਕੁੰਡੀਆਂ ਦੇ ਸਿੰਗ - ਕੌਮਾਂਤਰੀ ਕਬੱਡੀ ਟੂਰਨਾਮੈਂਟ 2019
ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿੱਚ ਹੋਣ ਜਾ ਰਹੇ ਕੌਮਾਂਤਰੀ ਕਬੱਡੀ ਟੂਰਨਾਮੈਂਟ ਬਾਰੇ ਅਤੇ ਮੌਕੇ 'ਤੇ ਜਾਇਜ਼ਾ ਲੈਣ ਪਹੁੰਚੇ ਪਟਿਆਲਾ ਦੇ ਡੀਸੀ ਅਮਿਤ ਕੁਮਾਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 2019 ਦੇ 2 ਮੈਚ ਪਟਿਆਲਾ ਦੇ ਰਾਜਾ ਭੰਲਿਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ 6 ਦਸੰਬਰ ਨੂੰ ਸਵੇਰੇ 11.30 ਵਜੇ ਸ਼ੁਰੂ ਹੋਣਗੇ। ਇਨ੍ਹਾਂ ਮੈਚਾਂ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਹੋਰ ਸ਼ਖ਼ਸੀਅਤਾਂ ਵੀ ਸ਼ਿਰਕਤ ਕਰਨਗੀਆਂ। ਇਸ ਮੌਕੇ ਸ੍ਰੀ ਲੰਕਾ-ਆਸਟ੍ਰੇਲੀਆ ਅਤੇ ਨਿਊਜ਼ੀਲੈਂਡ-ਕੀਨੀਆ ਦਰਮਿਆਨ ਕਬੱਡੀ ਮੁਕਾਬਲੇ ਹੋਣਗੇ।