ਮੀਂਹ ਨੇ ਖੋਲ੍ਹੀ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੋਲ - ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੋਲ
ਤਰਨਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਕਸਬਾ ਨੌਸ਼ਹਿਰਾ ਪੰਨੂਆਂ ਚੌਧਰੀਵਾਲਾ ਵਿਖੇ ਥੋੜ੍ਹੇ ਜਿਹੇ ਮੀਂਹ ਨੇ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਦਾਅਵਿਆਂ ਦੀ ਪੋਲ ਉਦੋਂ ਖੋਲ੍ਹੀ ਜਦ ਮੀਂਹ ਕਾਰਨ ਗਲੀਆਂ ਵਿਚ ਪਾਣੀ ਖੜ੍ਹਾ ਹੋਇਆ। ਪਾਣੀ ਇਸ ਤਰ੍ਹਾਂ ਲੱਗ ਰਿਹਾ ਸੀ ਜਿਵੇਂ ਕੋਈ ਨਹਿਰ ਹੋਵੇ ਅਤੇ ਇਹ ਪਾਣੀ ਲੋਕਾਂ ਦੇ ਘਰਾਂ ਕਮਰਿਆਂ ਤੱਕ ਵੜ ਗਿਆ ਅਤੇ ਲੋਕ ਭਾਰੀ ਮੁਸ਼ਕਲਾਂ ਦਾ ਸਾਹਮਣੇ ਕਰਦੇ ਹੋਏ ਬਾਲਟੀਆਂ ਨਾਲ ਇਸ ਪਾਣੀ ਨੂੰ ਆਪਣੇ ਘਰਾਂ ਵਿੱਚੋਂ ਬਾਹਰ ਕੱਢ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕਾ ਵਾਸੀਆਂ ਨੇ ਦੱਸਿਆ ਕਿ ਚੰਨੀ ਸਰਕਾਰ ਬੜੇ ਵਾਅਦੇ ਕਰਦੀ ਸੀ ਕਿ ਘਰ ਘਰ ਚੱਲੀ ਗੱਲ ਚੰਨੀ ਕਰਦਾ ਮਸਲੇ ਹੱਲ, ਪਰ ਚੰਨੀ ਨੇ ਮਸਲੇ ਹੱਲ ਕਦੋਂ ਕਰਨੇ ਨੇ ਹਨ, ਜਦੋਂ ਗ਼ਰੀਬ ਲੋਕਾਂ ਦੇ ਘਰਾਂ ਦੇ ਕੋਠੇ ਉਨ੍ਹਾਂ ਉੱਤੇ ਡਿੱਗ ਪਏ।