ਜਲੰਧਰ ਕਾਂਗਰਸ ਨੇ ਮਨਾਇਆ ਮਰਹੂਮ ਰਾਜੀਵ ਗਾਂਧੀ ਦਾ ਜਨਮ ਦਿਨ - ਜਲੰਧਰ ਕੇਂਦਰੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਜਿੰਦਰ ਬੇਰੀ
ਜਲੰਧਰ: ਕਾਂਗਰਸ ਭਵਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦਾ 76ਵਾਂ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਜਲੰਧਰ ਕੇਂਦਰੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਜਿੰਦਰ ਬੇਰੀ ਸਮੇਤ ਕਾਂਗਰਸੀ ਆਗੂਆਂ ਨੇ ਮਰਹੂਮ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਵਿਧਾਇਕ ਬੇਰੀ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਅੱਜ ਚੱਲਣ ਦੀ ਲੋੜ ਹੈ।