ਗਣਤੰਤਰਤਾ ਦਿਵਸ ਨੂੰ ਲੈ ਕੇ ਜਲੰਧਰ ਪੁਲਿਸ ਹੋਈ ਚੌਕੰਨੀ - ਗਣਤੰਤਰਤਾ ਦਿਵਸ ਨੂੰ ਲੈ ਕੇ ਪੁਲਿਸ ਹੋਈ ਚੌਕੰਨੀ
ਗਣਤੰਤਰ ਦਿਵਸ ਮੌਕੇ ਜਲੰਧਰ ਪੁਲਿਸ ਨੇ ਭਾਰੀ ਫੋਰਸ ਨਾਲ ਚੈਕਿੰਗ ਅਤੇ ਨਾਕੇਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੇ ਗੁਰੂ ਗੋਬਿੰਦ ਸਟੇਡੀਅਮ ਵਿੱਚ ਗਣਤੰਤਰਤਾ ਦਿਵਸ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਜਲੰਧਰ ਦੀ ਪੁਲਿਸ ਨੇ ਥਾਂ-ਥਾਂ 'ਤੇ ਨਾਕੇਬੰਦੀ ਕੀਤੀ ਹੈ। ਇਸ ਦੇ ਨਾਲ-ਨਾਲ ਪੁਲਿਸ ਵੱਲੋਂ ਜਲੰਧਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰਨਾਂ ਇਲਾਕਿਆਂ ਵਿੱਚ ਸਪੈਸ਼ਲ ਪੁਲਿਸ ਫੋਰਸ ਚੈਕਿੰਗ ਕਰ ਰਹੀ ਹੈ।
TAGGED:
ਜਲੰਧਰ ਪੁਲਿਸ