ਜਲੰਧਰ: ਏਐੱਸਆਈ 'ਤੇ ਕਾਰ ਚੜਾਉਣ ਵਾਲੇ ਨੌਜਵਾਨ 'ਤੇ ਮਾਮਲਾ ਦਰਜ - ਡੀਸੀਪੀ ਗੁਰਮੀਤ ਸਿੰਘ
ਜਲੰਧਰ: ਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਡਲ ਟਾਊਨ ਵਿੱਚ ਮਿਲਕ ਬਾਰ ਚੌਕ ਵਿਖੇ ਇੱਕ ਨੌਜਵਾਨ ਨੇ ਪੁਲਿਸ ਦੇ ਨਾਕੇ ਨੂੰ ਤੋੜਦੇ ਹੋਏ ਇੱਕ ਏਐੱਸਆਈ ਮੁਲਖ ਰਾਜ ਉੱਪਰ ਆਪਣੀ ਗੱਡੀ ਚੜ੍ਹਾ ਕੇ ਉਸ ਨੂੰ ਦੂਰ ਤੱਕ ਘਸੀਟਦਾ ਲੈ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਨੇ ਅਨਮੋਲ ਮਹਿਮੀ ਨਾਮ ਦੇ ਇਸ ਆਰੋਪੀ ਅਤੇ ਇਸ ਦੇ ਪਿਤਾ ਪਰਮਿੰਦਰ ਕੁਮਾਰ ਤੇ ਹੱਤਿਆ ਦੀ ਕੋਸ਼ਿਸ਼ ਸਹਿਤ ਕਈ ਹੋਰ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ ਕਰਫਿਊ ਤੋੜਨ ਅਤੇ ਇਸ ਤਰੀਕਿਆਂ ਦੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦਿੰਦਾ ਹੈ ਉਸ ਦੇ ਸਖ਼ਤ ਕਾਰਵਾਈ ਕੀਤੀ ਜਾਏਗੀ।