ਨੌਜਵਾਨ ਨਾਲ ਕੁਟੱਮਾਰ ਕਰਨ ਵਾਲੇ 2 ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਕਾਬੂ
ਜਲੰਧਰ: ਬੀਤੀ 10 ਜੂਨ ਨੂੰ ਸ਼ਹਿਰ ਦੇ ਮਕਸੂਦਾਂ ਇਲਾਕੇ ਵਿੱਚ ਦੋ ਨੌਜਵਾਨਾਂ ਵੱਲੋਂ ਨੌਜਵਾਨ ਨਾਲ ਕੀਤੀ ਗਈ ਕੁੱਟਮਾਰ ਕਰਨ ਦੀ ਵੀਡੀਓ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਸਨੀ ਅਤੇ ਉਸ ਦੇ ਸਾਥੀ ਨੂੰ ਘਟਨਾ 'ਚ ਵਰਤੀ ਗਈ ਥਾਰ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਮੀਡੀਆ ਨੂੰ ਥਾਣਾ ਡਵੀਜ਼ਨ ਨੰਬਰ 1 ਦੇ ਮੁਖੀ ਰਾਜੇਸ਼ ਕੁਮਾਰ ਨੇ ਦਿੱਤੀ ਹੈ।