ਜੰਡਿਆਲਾ ਗੁਰੂ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸਲਝਾਉਂਦੇ 3 ਮੁਲਜ਼ਮ ਕੀਤੇ ਕਾਬੂ - arrested 3 accused
ਜੰਡਿਆਲਾ ਗੁਰੂ: ਅੰਮ੍ਰਿਤਸਰ ਦਿਹਾਤੀ ਦੇ ਜੰਡਿਆਲਾ ਗੁਰੂ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ ਜਿਹਨਾਂ ’ਚੋਂ ਅਜੇ ਇੱਕ ਚੌਥਾ ਮੁਲਜ਼ਮ ਫਰਾਰ ਹੈ। ਡੀਐਸਪੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਥਾਣੇ ਵਿੱਚ ਇੱਕ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਵਿੱਚ ਲਾਪਤਾ ਹੋਏ ਨੌਜਵਾਨ ਸ਼ਰਨਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਦੀ ਰਿਪੋਰਟ ਦਰਜ ਕੀਤੀ ਗਈ ਸੀ ਅਤੇ ਇਸ ਦੀ ਫੋਟੋ ਸਾਰੇ ਪੁਲਿਸ ਥਾਣੇ ਵਿੱਚ ਦਰਜ ਕੀਤੀ ਗਈ ਸੀ। ਡੀਐਸਪੀ ਸੁਖਵਿਦਰ ਪਾਲ ਸਿੰਘ ਨੇ ਦੱਸਿਆ ਕਿ ਇੱਕ ਮ੍ਰਿਤਕ ਦੀ ਲਾਸ਼ ਜੰਡਿਆਲਾ ਗੁਰੂ ਨੇੜੇ ਤਾਰਾਂ ਵਾਲੀ ਨਹਿਰ ਵਿੱਚ ਮਿਲੀ ਹੈ। ਜਿਸ ਤੋਂ ਮਗਰੋਂ ਪੁਲਿਸ ਨੇ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜਿਹਨਾਂ ਨੇ ਪੈਸੇ ਦੇ ਲੈਣਦੇਣ ਨੂੰ ਲੈਕੇ ਕਤਲ ਕੀਤਾ ਹੈ।