ਰੇਹੜੀ ਲਗਾਉਣ ਵਾਲੇ AAP ਵਰਕਰ ਨੂੰ ਮਿਲਣ ਪਹੁੰਚ ਪੰਜਾਬ ਇੰਚਾਰਜ ਜਰਨੈਲ ਸਿੰਘ - Aam Aadmi Party
ਸ੍ਰੀ ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ (Aam Aadmi Party) ਦੇ ਇੰਚਾਰਜ ਜਰਨੈਲ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਪਹੁੰਚੇ ਜਿਥੇ ਉਹ ਕੁਲਚੇ, ਬਰਗਰ ਵਾਲੀ ਰੇਹੜੀ ਲਗਾਉਣ ਵਾਲੇ ਵਰਕਰ ਨੂੰ ਮਿਲਣ ਪਹੁੰਚੇ। ਇਸ ਮੌਕੇ ਜਰਨੈਲ ਸਿੰਘ ਨੇ ਕਿਹਾ ਕਿ ਰਣਦੀਪ ਸਿੰਘ ਸੋਢੀ 2014 ਤੋਂ ਪਾਰਟੀ ਨਾਲ ਜੁੜੇ ਹੋਏ ਹਨ ਤੇ ਪਾਰਟੀ ਲਈ ਪ੍ਰਚਾਰ ਕਰ ਰਹੇ ਹਨ। ਉਥੇ ਹੀ ਰੇਹੜੀ ਲਗਾਉਣ ਵਾਲੇ ਰਣਦੀਪ ਸਿੰਘ ਸੋਢੀ ਨੇ ਕਿਹਾ ਕਿ ਉਹ ਪਾਰਟੀ ਦੇ ਨਾਲ ਸ਼ੁਰੂ ਤੋਂ ਹੀ ਜੁੜੇ ਹੋਏ ਹਨ ਅਤੇ ਪਾਰਟੀ ਲਈ ਹਮੇਸ਼ਾ ਵੱਧ ਚੜ ਕੇ ਯੋਗਦਾਨ ਪਾਉਂਦੇ ਰਹਿਣਗੇ।