ਪੰਜਾਬ

punjab

ETV Bharat / videos

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਵਿਚ ਮੰਦੀ ਦਾ ਦੌਰ: ਰਾਜਾ ਵੜਿੰਗ - muktsar news

🎬 Watch Now: Feature Video

By

Published : Oct 6, 2019, 3:52 AM IST

ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਦੀ ਚੇਅਰਪਰਸਨ ਜਸਵਿੰਦਰ ਕੌਰ ਪਿੰਡ ਉਦੇਕਰਨ ਦੇ ਤਾਜਪੋਸ਼ੀ ਸਮਾਗਮ ਮੌਕੇ ਪਹੁੰਚੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੁਰਸੀ 'ਤੇ ਬਿਠਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ, ਪ੍ਰਧਾਨ ਹਰਚਰਨ ਸਿੰਘ ਬਰਾੜ, ਅਤੇ ਹੋਰ ਆਗੂ 'ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਉਪਰੰਤ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਹੀ ਨਹੀਂ, ਬਲਕਿ ਦੇਸ਼ ਵਿਚ ਮੰਦੀ ਦਾ ਦੌਰ ਚੱਲ ਰਿਹਾ ਹੈ। ਉਨਾਂ ਕਿਹਾ ਕਿ ਲੋਕ ਬੈਂਕਾਂ ਵਿਚ ਆਪਣਾ ਪਿਆ ਪੈਸਾ ਵੀ ਕਢਵਾਉਣ ਤੋਂ ਅਸਮਰਥ ਹੋ ਗਏ ਹਨ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧਿਆਨ ਭਾਸ਼ਣਾਂ ਅਤੇ ਵਿਦੇਸ਼ੀ ਦੌਰਿਆਂ ਵੱਲ ਹੈ। ਜਦਕਿ ਦੇਸ਼ ਦੇ ਲੋਕ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜਰ ਰਹੇ ਹਨ। ਉਨਾਂ ਕਿਹਾ ਕਿ ਕੇਂਦਰੀ ਏਜੰਸੀ ਸੀ.ਸੀ.ਆਈ. ਨੂੰ ਮੰਡੀਆਂ ਵਿਚ ਨਰਮੇ ਦੀ ਖਰੀਦ ਕਰਨੀ ਚਾਹੀਦੀ ਹੈ। ਕਿਉਂਕਿ ਕਿਸਾਨਾਂ ਦੀ ਮੰਡੀਆਂ ਵਿਚ ਨਰਮੇ ਦੀ ਖਰੀਦ ਵਿਚ ਵਪਾਰੀਆਂ ਵਲੋਂ ਨਿਰਧਾਰਿਤ ਰੇਟ ਤੋਂ ਘੱਟ ਭਾਅ ਦੇ ਕੇ ਲੁੱਟ ਕੀਤੀ ਜਾ ਰਹੀ ਹੈ।

ABOUT THE AUTHOR

...view details