ਪੰਜਾਬ ਸਰਕਾਰ ਵੱਲੋਂ 1 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ - ਰਾਣਾ ਕੇ.ਪੀ. ਸਿੰਘ ਸਪੀਕਰ
ਰੋਪੜ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ ਲਗਾਏ ਗਏ ਮੈਗਾ ਰੁਜ਼ਗਾਰ ਮੇਲਿਆਂ ਦਾ ਰਸ਼ਮੀ ਸਮਾਪਤੀ ਸਮਾਰੋਹ ਅੱਜ ਮੰਗਲਵਾਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋ ਵਰਚੁਅਲ ਲਾਈਵ ਸੈਸ਼ਨ ਦੌਰਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਵਰਚੁਅਲ ਲਾਈਵ ਸੈਸ਼ਨ ਵਿੱਚ ਜ਼ਿਲ੍ਹਾ ਰੂਪਨਗਰ ਤੋਂ ਸਪੀਕਰ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਹਿੱਸਾ ਲਿਆ। ਸੈਸ਼ਨ ਦੀ ਸਮਾਪਤੀ ਮਗਰੋਂ ਬੇਰੋਜ਼ਗਾਰ ਨੌਜ਼ਵਾਨ ਜਿਨ੍ਹਾਂ ਨੂੰ ਜ਼ਿਲ੍ਹਾਂ ਰੂਪਨਗਰ ਵਿੱਚ 29 ਸਤੰਬਰ ਨੂੰ ਕਸਬਾ ਬੇਲਾ ਵਿਖੇ ਲਗਾਏ ਮੈਗਾ ਰੁਜ਼ਗਾਰ ਮੇਲੇ ਦੌਰਾਨ ਵੱਖ-ਵੱਖ ਕੌਮੀ, ਕੌਮਾਂਤਰੀ ਤੇ ਸਥਾਨਕ ਪੱਧਰ ਦੇ ਸਨਅਤੀ ਅਦਾਰਿਆਂ ਵਿੱਚ ਰੁਜ਼ਗਾਰ ਪ੍ਰਾਪਤ ਹੋਇਆ ਹੈ, ਨੂੰ ਰਾਣਾ ਕੇ.ਪੀ. ਸਿੰਘ ਨੇ ਸਰਟੀਫਿਕੇਟ ਤਕਸੀਮ ਕੀਤੇ।