ਅਕਾਲੀ ਦਲ ਬਸਪਾ ਦੀ ਸਰਕਾਰ ਬਣਾਉਣ ’ਚ ਅਹਿਮ ਯੋਗਦਾਨ ਅਦਾ ਕਰਾਂਗਾ: ਜੱਥੇਦਾਰ ਭਗੜਾਨਾ - I will make a significant contribution to the formation
ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਵਿੰਗ ਕਰਮਚਾਰੀ ਦਲ ਭਗੜਾਣਾ ਨੇ ਕਾਂਗਰਸ ਸਰਕਾਰ ਦੁਆਰਾ ਮੁਲਾਜ਼ਮਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੀ ਨਿਖੇਧੀ ਕੀਤੀ। ਕਰਮਚਾਰੀ ਦਲ ਭਗੜਾਨਾ ਦੇ ਸੂਬਾ ਪ੍ਰਧਾਨ ਜਥੇਦਾਰ ਕਰਮਜੀਤ ਸਿੰਘ ਭਗੜਾਣਾ (Jathedar Bhagrana) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਾਂਝੀ ਸਰਕਾਰ ਬਣਨ 'ਤੇ ਮੁਲਾਜ਼ਮਾਂ ਨੂੰ ਦਰਪੇਸ਼ ਸਮੁੱਚੇ ਮਸਲਿਆਂ ਦੇ ਹੱਲ ਕੱਢੇ ਜਾਣਗੇ। ਕਿਉਂਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹੀ ਮੁਲਾਜ਼ਮ ਵਰਗ ਦੇ ਹਿੱਤਾਂ ਲਈ ਵੱਡੇ ਪੱਧਰ 'ਤੇ ਕਾਰਜ ਕੀਤੇ ਹਨ। 5 ਵਾਂ ਪੇ ਕਮਿਸ਼ਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਹੀ ਲਿਆਂਦੇ ਗਏ। ਮੁਲਾਜ਼ਮ ਪੱਕੇ ਕੀਤੇ ਗਏ, ਜਦੋਂ ਕਿ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ ਵਰਗ ਨੂੰ ਆਪਣੇ ਹੱਕ ਲੈਣ ਲਈ ਧਰਨੇ ਰੋਸ ਮੁਜ਼ਾਹਰੇ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ਅਤੇ ਮੁਲਾਜ਼ਮਾਂ ਤੇ ਅਣਮਨੁੱਖੀ ਤਸ਼ੱਦਦ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਮੁਲਾਜ਼ਮ ਵਰਗ ਸ਼੍ਰੋਮਣੀ ਅਕਾਲੀ ਦਲ ਨਾਲ ਡੱਟ ਕੇ ਖੜਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਸਥਾਪਤ ਕਰਨ ਵਿੱਚ ਅਹਿਮ ਯੋਗਦਾਨ ਅਦਾ ਕਰੇਗਾ।