ਖਹਿਰਾ ਨੂੰ ਕਾਂਗਰਸ ’ਚ ਦਿਖ ਰਿਹਾ ਆਪਣਾ ਭਵਿੱਖ: ਕਾਕਾ ਰਣਦੀਪ ਸਿੰਘ - ਕਾਕਾ ਰਣਦੀਪ ਸਿੰਘ
ਸ੍ਰੀ ਫਤਹਿਗੜ੍ਹ ਸਾਹਿਬ: ਕਾਂਗਰਸ ਵਿੱਚ ਸਿੱਧੂ ਅਤੇ ਕੈਪਟਨ ਵਿਚਾਲੇ ਹੋ ਰਹੇ ਵਿਵਾਦ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਦੇ ਕਾਂਗਰਸ ’ਚ ਸ਼ਾਮਲ ਹੋਣ ’ਤੇ ਨਵਾਂ ਵਿਵਾਦ ਛਿੜ ਗਿਆ ਹੈ। ਸੁਖਪਾਲ ਖਹਿਰਾ ਦੇ ਪਾਰਟੀ ਵਿੱਚ ਆਉਣ ’ਤੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਵੱਖ-ਵੱਖ ਪਾਰਟੀਆਂ ਦੇ ਵਿੱਚ ਜਾ ਕੇ ਦੇਖ ਲਿਆ ਹੈ। ਉਹ ਵਾਪਸ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ ਸ਼ਾਇਦ ਉਨ੍ਹਾਂ ਨੂੰ ਕਾਂਗਰਸ ਦੇ ਵਿੱਚ ਹੀ ਭਵਿੱਖ ਨਜ਼ਰ ਆ ਰਿਹਾ ਹੈ। ਉਨ੍ਹਾਂ ਦੇ ਪਾਰਟੀ ਵਿੱਚ ਆਉਣ ਤੇ ਕਾਂਗਰਸ ਨੂੰ ਮਜ਼ਬੂਤੀ ਮਿਲੇਗੀ।