ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਯਾਦ ਵਿੱਚ ਕੀਰਤਨ ਦਰਬਾਰ ਸਜਾਏ ਗਏ - Chhote Sahibzada
ਜਲੰਧਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਯਾਦ ਵਿੱਚ ਗੁਰੂ ਨਾਨਕ ਦਰਬਾਰ ਗੁਰਦੁਆਰੇ ਵਿਖੇ ਸਮੂਹ ਪ੍ਰਬੰਧਕ ਕਮੇਟੀ ਦੇ ਸਹਿਯੋਗ ਦੇ ਨਾਲ ਢਾਡੀ ਦਰਬਾਰ ਸਜਾਏ ਗਏ। ਪ੍ਰਧਾਨ ਅਜੀਤ ਸਿੰਘ ਢੀਂਗਰਾ ਨੇ ਦੱਸਿਆ ਕਿ ਗੁਰਦੁਆਰਾ ਨਾਨਕ ਦਰਬਾਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਯਾਦ ਵਿੱਚ ਢਾਡੀ ਦਰਬਾਰ ਸਜਾਏ ਜਾ ਰਹੇ ਹਨ ਅਤੇ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਬੀਬੀ ਦੀਪ ਕੌਰ ਨਕੋਦਰ ਨੇ ਆਈ ਹੋਈ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਣ ਦਾ ਉਪਦੇਸ਼ ਦਿੱਤੇ ਅਤੇ ਗੁਰੂ ਦੀਆਂ ਦੱਸੀਆਂ ਹੋਈਆਂ ਗੱਲਾਂ ਦੇ ਨਾਲ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਈਆਂ ਹੋਈਆਂ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ।