ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕਾਲਾ ਦਿਵਸ ਵਜੋਂ ਮਨਾਇਆ ਆਜ਼ਾਦੀ ਦਿਹਾੜੇ ਨੂੰ - ਕਾਲਾ ਦਿਵਸ
ਅੰਮ੍ਰਿਤਸਰ: ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਆਜ਼ਾਦੀ ਦਿਹਾੜਾ ਨੂੰ ਕਾਲੇ ਦਿਵਸ ਵਜੋਂ ਮਨਾਇਆ। ਇਸ ਸਮੇਂ ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਦੇਸ਼ ਅੰਗਰੇਜ਼ਾਂ ਦਾ ਗੁਲਾਮ ਸੀ ਅਤੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕਰਕੇ ਉਨ੍ਹਾਂ ਅੰਗਰੇਜ਼ਾਂ ਦੇ ਹੱਥਾਂ ਵਿੱਚ ਦੇਸ਼ ਦੀ ਖੇਤੀ ਦੇਣ ਜਾ ਰਹੇ ਹਨ। ਇਹ ਆਰਡੀਨੈਂਸ ਉਨ੍ਹਾਂ ਉਪਰ ਥੋਪੇ ਜਾ ਰਹੇ ਹਨ। ਜਿਨ੍ਹਾਂ ਦੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਘਾਤਕ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਅੱਜ ਭਾਵੇਂ ਦੇਸ਼ ਭਰ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਪਰ ਦੇਸ਼ ਦਾ ਅੰਨਦਾਤਾ ਅੱਜ ਵੀ ਗੁਲਾਮ ਹੈ। ਜਿਸ ਕਾਰਨ ਅੱਜ ਪੰਜਾਬ ਦੇ ਕਿਸਾਨ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਬਾਈਕਾਟ ਕਰਕੇ ਇਸ ਆਜ਼ਾਦੀ ਨੂੰ ਕਾਲੀ ਆਜ਼ਾਦੀ ਅਤੇ ਗੁਲਾਮੀ ਦੇ ਰੂਪ ਵਿੱਚ ਮਨਾ ਕੇ ਕੇਂਦਰ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਜਤਾ ਰਹੇ ਹਨ।