ਖੇਤੀ ਬਿੱਲਾਂ ਦੇ ਵਿਰੋਧ 'ਚ ਬਡਾਲੀ ਆਲਾ ਸਿੰਘ ਵਿਖੇ ਪੀਐਮ ਮੋਦੀ ਦਾ ਫੂਕਿਆ ਪੁਤਲਾ - ਖੇਤੀ ਆਰਡੀਨੈਂਸ
ਸ੍ਰੀ ਫਤਿਹਗੜ੍ਹ ਸਾਹਿਬ: ਕਿਸਾਨ ਯੂਨੀਅਨ ਏਕਤਾ ਪੰਜਾਬ ਸਿੱਧੂਪੁਰ ਵੱਲੋਂ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਬਡਾਲੀ ਆਲਾ ਸਿੰਘ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਰਹਿੰਦ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਆਰਡੀਨੈਂਸ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਸਾਰੀ ਕਿਸਾਨ ਯੂਨੀਅਨਾਂ ਤੇ ਆੜ੍ਹਤੀ ਐਸੋਸੀਏਸ਼ਨ ਕਿਸਾਨ ਆਰਡੀਨੈਂਸ ਦਾ ਵਿਰੋਧ ਕਰ ਰਹੀਆਂ ਹਨ ਤੇ ਉਹ ਇਕਜੁੱਟ ਹਨ।