ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਨੈਬ ਤਹਿਸੀਲਦਾਰ ਖਿਲਾਫ਼ ਕੀਤਾ ਧਰਨਾ ਪ੍ਰਦਰਸ਼ਨ - ਨੈਬ ਤਹਿਸੀਲਦਾਰ
ਲਹਿਰਾਗਾਗਾ: ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨੈਬ ਤਹਿਸੀਲਦਾਰ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਨੈਬ ਤਹਿਸੀਲਦਾਰ 'ਤੇ ਦੁਰਵਿਹਾਰ ਕਰਨ ਦੇ ਦੋਸ਼ ਲਗਾਏ ਹਨ। ਕਿਸਾਨਾਂ ਦਾ ਇਲਜਾਮ ਹੈ ਕਿ 20 ਜੂਨ ਨੂੰ ਆਰਡੀਨੈਂਸ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕਰਕੇ ਨੈਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਇਸ ਦੌਰਾਨ ਨੈਬ ਤਹਿਸੀਲਦਾਰ ਵੱਲੋਂ ਦੁਰਵਿਹਾਰ ਕੀਤਾ ਗਿਆ। ਇਸ ਮਾਮਲੇ ਸਬੰਧੀ ਜਦੋਂ ਐੱਸਡੀਐਮ ਸੂਬਾ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਬੁਲਾ ਕੇ ਮਾਸਲਾ ਹੱਲ ਕੀਤਾ ਜਾਵੇਗਾ।
Last Updated : Jul 7, 2020, 7:35 PM IST