ਅੰਮ੍ਰਿਤਸਰ: ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜੀ - amritsar news
ਅੰਮ੍ਰਿਤਸਰ: ਜਿਲ੍ਹਾ ਦਿਹਾਤੀ ਪੁਲਿਸ ਐੱਸਐੱਸਪੀ ਦਫਤਰ ਦੇ ਬਾਹਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕਤਰ ਸਵਰਨ ਸਿੰਘ ਪੰਧੇਰ ਦੇ ਨਾਲ ਜਥੇਬੰਦੀਆਂ ਦੇ ਆਗੂ ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ 'ਚ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਕਿਸਾਨਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ।