ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕ ’ਚ ਖੜੀ: ਨਾਗਰਾ - ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ: 32 ਕਿਸਾਨ ਜਥੇਬੰਦੀਆਂ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨਾਲ ਮੀਟਿੰਗ ਹੋਏ। ਇਸ ਮੀਟਿੰਗ 'ਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਇਲਾਵਾ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਮੀਟਿੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਿਸਾਨੀ ਪੰਜਾਬ ਦੀ ਰੀਡ ਦੀ ਹੱਡੀ ਹੈ। ਇਹ ਮੀਟਿੰਗ ਬਹੁਤ ਸੰਜੀਦਾ ਮਾਹੌਲ ਚ ਹੋਈ ਹੈ। ਜਿਹੜੀਆਂ ਗੱਲ੍ਹਾਂ ਉਨ੍ਹਾਂ ਨੇ ਸਾਡੇ ਸਾਹਮਣੇ ਰੱਖੀਆਂ ਹਨ ਉਨ੍ਹਾਂ ਨੂੰ ਪਾਰਟੀ ਪਲੇਟਫਾਰਮ ’ਤੇ ਰੱਖੀ ਜਾਵੇਗੀ ਇਸ ਤੋਂ ਬਾਅਦ ਪਾਰਟੀ ਵੱਲੋਂ ਅੱਗੇ ਦੀ ਰਣਨੀਤੀ ਲਈ ਫੈਸਲਾ ਲਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕ ਚ ਖੜੀ ਹੈ।