Assembly Elections 2022: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਫੜ੍ਹਿਆ ‘ਝਾੜੂ’ - ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਜਾ
ਅੰਮ੍ਰਿਤਸਰ: ਬੇਅਦਬੀ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਆਏ ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੇ ਹਨ। ਇਸ ਮੌਕੇ ਪੰਜਾਬ ਦੌਰੇ ’ਤੇ ਪਹੁੰਚੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੇਅਦਬੀ ਮਾਮਲੇ ਦਾ ਸਿੱਖਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲ ਸਕਿਆ ਤੇ ਜੋ ਰਿਪੋਰਟ ਕੁਵੰਰ ਵਿਜੇ ਪ੍ਰਾਤਪ ਸਿੰਘ ਨੇ ਤਿਆਰ ਕੀਤੀ ਸੀ ਉਸ ਨੂੰ ਰੱਦ ਕਰਵਾ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਦੇ ਹੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਦਿੱਤੀ ਜਾਵੇਗੀ ਤੇ ਸਿੱਖਾਂ ਨੂੰ ਇਨਸਾਫ ਦਿੱਤਾ ਜਾਵੇਗਾ।
Last Updated : Jun 21, 2021, 5:43 PM IST