ਰਵਨੀਤ ਬਿੱਟੂ ਪੰਜਾਬ ਦੇ ਅਸਲ ਮੁੱਦਿਆਂ 'ਤੋਂ ਦੂਰ: ਲੱਖਾ ਸਧਾਣਾ - ਸਮਾਜ ਸੇਵੀ
ਚੰਡੀਗੜ੍ਹ: ਗੈਂਗਸਟਰ ਤੋਂ ਸਮਾਜ ਸੇਵੀ ਬਣੇ ਲੱਖਾ ਸਧਾਣਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਕਫ ਬੋਰਡ ਵੱਲੋਂ ਪੰਜਾਬੀ ਬੋਲੀ 'ਤੇ ਕੀਤੇ ਗਏ ਹਮਲੇ ਦੀ ਨਖੇਧੀ ਕੀਤੀ। ਇਸ ਨਾਲ ਹੀ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਗਾਇਕਾਂ ਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਨਾ ਪਾਉਣ। ਗਾਇਕ ਦਿਲਜੀਤ ਦੋਸਾਂਝ ਅਤੇ ਜੈਜ਼ੀ ਬੀ ਬਾਰੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੱਲੋਂ ਚੁੱਕੇ ਮੁੱਦੇ 'ਤੇ ਬੋਲਦੇ ਹੋਏ ਸਧਾਣਾ ਨੇ ਕਿਹਾ ਕਿ ਬਿੱਟੂ ਨੂੰ ਬਿਨ੍ਹਾਂ ਮਤਲਬ ਤੋਂ ਮੁੱਦੇ ਬਣਾਉਣ ਦੀ ਆਦਤ ਹੈ।