'ਇਮਪਰੂਵਮੈਂਟ ਟਰੱਸਟ ਵੇਚੇਗੀ ਕਾਂਗਰਸ ਨੂੰ ਜ਼ਿਲ੍ਹਾ ਦਫ਼ਤਰ ਬਣਾਉਣ ਲਈ ਜ਼ਮੀਨ'
ਸ਼ਹਿਰ ਵਿੱਚ ਨਗਰ ਸੁਧਾਰ ਟਰੱਸਟ ਵੱਲੋਂ ਕਾਂਗਰਸ ਪਾਰਟੀ ਨੂੰ ਜ਼ਿਲ੍ਹੇ ਦਾ ਦਫ਼ਤਰ ਬਣਾਉਣ ਲਈ ਦਿੱਤੀ ਜਾਣ ਵਾਲੀ ਜ਼ਮੀਨ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ।ਸੰਗਰੂਰ ਦੀ ਆਮ ਆਦਮੀ ਪਾਰਟੀ ਦੀ ਇਕਾਈ ਵੱਲੋਂ ਡੀ.ਸੀ. ਸੰਗਰੂਰ ਨੂੰ ਇੱਕ ਮੰਗ ਪੱਤਰ ਦੇ ਕੇ ਇਸ ਦਾ ਵਿਰੋਧ ਕੀਤਾ ਗਿਆ। ਆਪ ਆਗੂਆਂ ਨੇ ਕੈਪਟਨ ਸਰਕਾਰ ਉੱਤੇ ਇਲਜ਼ਾਮ ਲਾਇਆ ਕਿ ਸਰਕਾਰ ਕਰੋੜਾ ਰੁਪਏ ਦੀ ਜ਼ਮੀਨ ਨੂੰ ਕੋਡੀਆਂ ਦੇ ਭਾਅ ਵੇਚਣ ਜਾ ਰਹੀ ਹੈ, ਤੇ ਵੇਚਿਆਂ ਵੀ ਕਾਂਗਰਸ ਦੇ ਦਫ਼ਤਰ ਬਣਾਉਣ ਲਈ ਜਾ ਰਿਹਾ ਹੈ। ਜੋ ਕਿ ਆਮ ਲੋਕਾਂ ਅਤੇ ਸੰਗਰੂਰ ਵਾਸੀਆਂ ਨਾਲ ਸਿੱਧਾ ਸਿੱਧਾ ਧੱਕਾ ਹੈ। ਟਰੱਸਟ ਵੱਲੋਂ ਜ਼ਿਲ੍ਹਾ ਕਾਂਗਰਸ ਨੂੰ ਦਫ਼ਤਰ ਬਣਾਉਣ ਲਈ ਜ਼ਮੀਨ ਦਿੱਤੇ ਜਾਣ ਦੀ ਖ਼ਬਰ ਨੇ ਸੰਗਰੂਰ ਦੀ ਸਿਆਸਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ।