ਸ਼ਹੀਦ ਗੱਜਣ ਸਿੰਘ ਦਾ ਆਖ਼ਿਰੀ VIDEO ਆਇਆ ਸਾਹਮਣੇ - Poonch sector
ਸ੍ਰੀ ਅਨੰਦਪੁਰ ਸਾਹਿਬ: ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਪੱਚਰੰਡਾ ਦੇ ਰਹਿਣ ਵਾਲੇ ਗੱਜਣ ਸਿੰਘ ਵੀ ਸੀ ਜੋ ਕਿ ਇਸ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸੀ ਜਿਨ੍ਹਾਂ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਮ ਸਸਕਾਰ ਕੀਤਾ ਗਿਆ। ਇਸ ਦੌਰਾਨ ਇੱਕ ਭਾਵੁਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ, ਜਿਸ ਚ ਸ਼ਹੀਦ ਦੀ ਪਤਨੀ ਮੌਕੇ ’ਤੇ ਮੌਜੂਦ ਫੌਜੀਆਂ ਨੂੰ ਸਵਾਲ ਕੀਤਾ ਕਿ ਇਹ ਸਭ ਹੋਇਆ ਕਿਵੇਂ ਸੀ, ਕੀ ਕੀਤਾ ਬੁਜ਼ਦਿਲਾਂ ਨੇ।
Last Updated : Oct 14, 2021, 4:00 PM IST