ਕੋਵਿਡ -19 ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ - lockdown news today
ਅੰਮ੍ਰਿਤਸਰ: ਸ਼ਹਿਰ ’ਚ ਕੋਵਿਡ-19 ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਲੋਕਾਂ ਦਾ ਟੈਸਟ ਤੇ ਟੀਕਾਕਰਨ ਕੀਤਾ ਜਾਵੇਗਾ। ਜਾਣਕਾਰੀ ਦਿੰਦੇ ਹੋਏ ਡਾ. ਅਸ਼ੋਕ ਉੱਪਲ ਨੇ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਤੇ ਜਾਗਰੂਕਤਾ ਲਈ ਇਹ ਵਿਸ਼ੇਸ਼ ਪਹਿਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ, ਬੱਸ ਸਟੈਂਡ ਤੇ ਏਅਰਪੋਰਟ ਦੇ ਨਾਲ-ਨਾਲ ਹੋਰ ਧਾਰਮਿਕ ਅਤੇ ਸਮਾਜਿਕ ਸਥਾਨਾਂ 'ਤੇ ਅਜਿਹੇ ਕੇਂਦਰ ਬਣਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਥੇ ਲੋਕਾਂ ਨੂੰ ਮੁਫਤ ਮਾਸਕ, ਸੈਨੀਟਾਈਜ਼ਰ, ਰੈਪਿਡ ਐਂਟੀਜੇਨ ਟੈਸਟ ਅਤੇ ਕੋਵਿਡ-19 ਦੇ ਟੀਕਾਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ।