SDM ਤੇ SHO 'ਤੇ ਕਾਂਗਰਸੀ ਉਮੀਦਵਾਰ ਦੀ ਹਿਮਾਇਤ ਕਰਨ ਦੇ ਦੋਸ਼, ਡੀਸੀ ਤੋਂ ਮੰਗੀ ਰਿਪੋਰਟ
ਪੰਜਾਬ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਪਾਰਟੀਆਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਇੱਕ ਦੂਜੇ ਉੱਤੇ ਆਰੋਪ ਵੀ ਲਗਾਏ ਜਾ ਰਹੇ ਹਨ। ਲੋਕ ਇਨਸਾਫ਼ ਪਾਰਟੀ ਵੱਲੋਂ ਪ੍ਰਸ਼ਾਸਨ ਉੱਤੇ ਹਲਕਾ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਮਦਦ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਇਸ ਸਬੰਧੀ ਮੁੱਖ ਚੋਣ ਅਫ਼ਸਰ ਐਸ ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਵੀ ਈਮੇਲ ਰਾਹੀਂ ਐਸਡੀਐਮ ਜਗਰਾਉਂ ਤੇ ਦਾਖਾ ਦੇ ਐਸਐਚਓ ਵਿਰੁੱਧ ਸ਼ਿਕਾਇਤ ਦਿੱਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਬੰਧੀ ਡੀਸੀ ਲੁਧਿਆਣਾ ਤੋਂ 24 ਘੰਟਿਆਂ ਵਿੱਚ ਰਿਪੋਰਟ ਮੰਗੀ ਗਈ ਹੈ।